ਮਲਾਕੀ 3:16
•
ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ
•
•
੨ ਤਿਮੋਥਿਉਸ 1:7
•
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ
ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ
੨ ਕੁਰਿੰਥੀਆਂ 5:17
•
ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ
ਗੱਲਾਂ ਬੀਤ ਗਈਆਂ,
ਵੇਖੋ, ਓਹ ਨਵੀਆਂ ਹੋ ਗਈਆਂ ਹਨ
ਇਬਰਾਨੀਆਂ 13:6
ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰੇਗਾॽ।।
ਗਲਾਤੀਆਂ 1:7
ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ
ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ
ਗਲਾਤੀਆਂ 1:8
ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ
ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
•
•
ਯਸਈਆਹ 41:10
•
ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ,
ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ,
ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
•
ਗਲਾਤੀਆਂ 2
•
•
ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ
ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ
ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ
ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ
21
ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਹੀਂ ਕਰਦਾ ਕਿਉਂਕਿ ਜੇ ਸ਼ਰਾ ਦੇ
ਰਾਹੀਂ ਧਰਮ ਪਰਾਪਤ ਹੁੰਦਾ ਤਾਂ ਮਸੀਹ ਐਵੇਂ ਹੀ ਮੋਇਆ।।
•
ਰੋਮੀਆਂ 2
1
ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂ`ਦਾ ਹੈਂ ਤੇਰੇ ਲਈ ਕੋਈ
ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ
ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ
•
Comments
Post a Comment