ਕਹਾਉਤਾਂ 15;30 ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ,
ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
੧ ਯੂਹੰਨਾ 2
;5 ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਓਸ ਵਿੱਚ ਪਰਮੇਸ਼ੁਰ ਦਾ ਪ੍ਰੇਮ ਸੱਚੀਂ ਮੁੱਚੀ ਸੰਪੂਰਨ ਕੀਤਾ ਹੋਇਆ ਹੈ । ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ
15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ
ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ
16
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ
ਦੀ ਕਾਮਨਾ ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ
17
ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ
ਦੀ ਇੱਛਿਆ ਉੱਤੇ ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।।
ਯਾਕੂਬ 1;15
ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ
ਯਾਕੂਬ 4
1
ਲੜਾਈਆਂ ਕਿੱਥੋਂ ਅਤੇ ਝਗੜੇ
ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨॽ ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ
ਕਰਦੇ ਹਨॽ
2
ਤੁਸੀਂ ਲੋਭ ਕਰਦੇ ਹੋ ਅਤੇ
ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ
ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ
3
ਤੁਸੀਂ ਮੰਗਦੇ ਹੋ ਪਰ ਲੱਭਦਾ
ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ
4
ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ
ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈॽ ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ
ਹੈ
5
ਅਥਵਾ ਕੀ ਤੁਸੀਂ ਇਹ ਭਰਮ ਕਰਦੋ
ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ
ਅਣਖ ਨਾਲ ਲੋਚਦਾ ਹੈॽ
ਪੈਦਾਇਸ਼ - 3
;6
ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ
ਮੱਤੀ
5
;27 ਤੁਸਾਂ ਸੁਣਿਆ ਹੈ ਜੋ
ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ
28
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ
ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
ਅੱਯੂਬ 31;1
ਮੈਂ ਆਪਣੀਆਂ ਅੱਖਾਂ ਨਾਲ ਨੇਮ
ਕੀਤਾ ਹੈ, ਤਾਂ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ
ਅਮਸਾਲ 27:20
ਪਤਾਲ ਅਤੇ ਹਲਾਕਤ ਕਦੀ
ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
ਕੁਲੁੱਸੀਆਂ 3
;5
ਇਸ ਲਈ ਤੁਸੀਂ ਆਪਣੇ ਅੰਗਾਂ
ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ
6
ਕਿਉਂ ਜੋ ਇਨ੍ਹਾਂ ਗੱਲਾਂ
ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ
ਯੂਹੰਨਾ 20:29
ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈॽ ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।।
ਯੂਹੰਨਾ 6:46
ਇਹ ਨਹੀਂ ਭਈ ਕਿਸੇ ਨੇ
ਪਿਤਾ ਨੂੰ ਡਿੱਠਾ ਹੋਵੇ, ਬਿਨਾ ਉਹ ਦੇ ਜਿਹੜਾ ਪਰਮੇਸ਼ੁਰ ਦੀ ਵੱਲੋਂ ਹੈ ਓਨ ਤਾਂ ਪਿਤਾ
ਨੂੰ ਡਿੱਠਾ ਹੈ
ਯੂਹੰਨਾ 1:18
ਕਿਸੇ ਨੇ ਪਰਮੇਸ਼ੁਰ ਨੂੰ
ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ
ਉਹ ਨੂੰ ਪਰਗਟ ਕੀਤਾ ।।
੧ ਯੂਹੰਨਾ 4
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ
ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ
12
ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ ।
ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ
ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ
13
ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ
ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ
ਮੱਤੀ 13;14
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ
ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ
ਨਾ,
15
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ
ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ
ਕਰਾਂ।।
੨ ਕੁਰਿੰਥੀਆਂ 4
;4
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ
ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ
5
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ
ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ
6
ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ
ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।
ਅਫ਼ਸੀਆਂ
1
;17
ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ
ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ
18
ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ
ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ
੨ ਕੁਰਿੰਥੀਆਂ 4
;18
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ
ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।
੨ ਕੁਰਿੰਥੀਆਂ 5;7
|
ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ |
Comments
Post a Comment