Shalom masih yeshua
men aap sab ki salamati hu
Aaj hum khuda ke fazl
sikhne wale hain HEBREW ENGLISH MEN AUR PUNJABI MEN IBRANI BHASHA KA LAFZ
AMUNAH JISKA MTLB PUNJABI MEN
WISHWASH ENGLISH MEN FAITH
HAI AUR JISE SE LAFZ BANTA HAIN AMIN MTLB JO MAINE WISHWASH MEN AAS KI WUH PURA HUA MTLB AMIN
AMUNAH YANI WISHWASH
FAITH AMIN JO VISHWASH MEN AAS KI WUH PURA HUA
AUR ES SHBAD KO GREEK
MEN YANI YUNANI BHASHA MEN KEHTE HAIN PISTEOS
ਰੋਮੀਆਂ 1:16
·
ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ
ਇਬਰਾਨੀਆਂ 11:1
ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ
੨ ਕੁਰਿੰਥੀਆਂ 5:7
·
ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ
ਇਬਰਾਨੀਆਂ 11:3
ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
੨ ਕੁਰਿੰਥੀਆਂ 4:13
ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
ਇਬਰਾਨੀਆਂ 11:6
ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ
ਰੋਮੀਆਂ 10:17
ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ
ਅਫ਼ਸੀਆਂ 2:7
ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ
੨ ਕੁਰਿੰਥੀਆਂ 1:24
ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।।
ਯਾਕੂਬ 1:3
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ
੧ ਕੁਰਿੰਥੀਆਂ 16:13
ਜਾਗਦੇ ਰਹੋ। ਨਿਹਚਾ ਵਿੱਚ ਦ੍ਰਿੜ ਰਹੋ, ਪੁਰਖਾਰਥ ਕਰੋ, ਤਕੜੇ ਹੋਵੋ
ਅਫ਼ਸੀਆਂ 2:8
ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ
ਗਲਾਤੀਆਂ 5:5
ਅਸੀਂ ਤਾਂ ਆਤਮਾ ਦੇ ਕਾਰਨ ਨਿਹਚਾ ਨਾਲ ਧਰਮ ਦੀ ਆਸ ਦੀ ਉਡੀਕ ਕਰਦੇ ਹਾਂ
੧ ਤਿਮੋਥਿਉਸ 4:12
ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ
ਅਫ਼ਸੀਆਂ 2:9
ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ
ਫ਼ਿਲਿੱਪੀਆਂ 3
; 9 ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ
ਪਰਕਾਸ਼ ਦੀ ਪੋਥੀ 2:29
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।
ਗਲਾਤੀਆਂ 3:24
ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ
ਰੋਮੀਆਂ 1:17
ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।
|
੧ ਕੁਰਿੰਥੀਆਂ 13:13
ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।
ਅਫ਼ਸੀਆਂ 3:14
·
ਇਸ ਕਾਰਨ ਮੈਂ ਉਸ ਪਿਤਾ ਦੇ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ
ਅਫ਼ਸੀਆਂ 3:15
- ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ
ਅਫ਼ਸੀਆਂ 3:16
- ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ
ਅਫ਼ਸੀਆਂ 3:17
·
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ
Comments
Post a Comment