ਲੂਕਾ 17
; 20 ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾ? ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ
Masih yesu ne kiha
ਲੂਕਾ 22
; 16ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ
Shalom masih yesu vich aap sab di salamati howe huwen masih yesu di shanty tuhade mana vich their rawe
ਲੂਕਾ 22
; 7 ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ 8ਅਤੇ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਘੱਲਿਆ ਭਈ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਅਸੀਂ ਖਾਈਏ
14ਜਾਂ ਘੜੀ ਆ ਪਹੁੰਚੀ ਤਾਂ ਉਹ ਖਾਣ ਬੈਠਾ ਅਤੇ ਰਸੂਲ ਉਹ ਦੇ ਨਾਲ ਬੈਠੇ 15ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ 16ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ 17ਉਸ ਨੇ ਪਿਆਲਾ ਲਿਆ ਅਰ ਸ਼ੁਕਰ ਕਰ ਕੇ ਆਖਿਆ, ਇਹ ਨੂੰ ਲੈ ਕੇ ਆਪੋ ਵਿੱਚ ਵੰਡ ਲਓ 18ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਏਦੋਂ ਅੱਗੇ ਮੈਂ ਦਾਖ ਰਸ ਕਦੇ ਨਾ ਪੀਆਂਗਾ ਜਦ ਤੀਕੁਰ ਪਰਮੇਸ਼ੁਰ ਦਾ ਰਾਜ ਨਾ ਆਵੇ 19ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ 20ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
ਯੂਹੰਨਾ 19
; 28 ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ 29ਉੱਥੇ ਇੱਕ ਭਾਂਡਾ ਸਿਰਕੇ ਦਾ ਭਰਿਆ ਹੋਇਆ ਧਰਿਆ ਸੀ ਸੋ ਉਨ੍ਹਾਂ ਨੇ ਇੱਕ ਸਪੰਜ ਸਿਰਕੇ ਨਾਲ ਭਰਿਆ ਹੋਇਆ ਜੂਫ਼ੇ ਦੀ ਛਿਟੀ ਤੇ ਬੰਨ੍ਹ ਕੇ ਉਹ ਦੇ ਮੂੰਹ ਤਾਈਂ ਪੁਚਾਇਆ 30ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
ਲੂਕਾ 24
ਪ੍ਰਭੁ ਦਾ ਜੀ ਉੱਠਣਾ
1ਪਰ ਹਫਤੇ ਦੇ ਪਹਿਲੇ ਦਿਨ ਅੰਮ੍ਰਿਤ ਵੇਲੇ ਉਹ ਉਨ੍ਹਾਂ ਸੁਗੰਧਾਂ ਨੂੰ ਜਿਹੜੀਆਂ ਤਿਆਰ ਕੀਤੀਆਂ ਸਨ ਲੈਕੇ ਕਬਰ ਉੱਤੇ ਆਈਆਂ 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ 3ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ 4ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ 5ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋ? 6ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ 7ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ 8ਤਾਂ ਉਸ ਦੀਆਂ ਗੱਲਾਂ ਉਨ੍ਹਾਂ ਨੂੰ ਚੇਤੇ ਆਈਆਂ
ਲੂਕਾ 24
; 13 ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ 14ਸੋ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਬੀਤੀਆਂ ਸਨ ਆਪੋ ਵਿੱਚ ਗੱਲ ਬਾਤ ਕਰਦੇ ਸਨ 15ਅਤੇ ਐਉਂ ਹੋਇਆ ਕਿ ਜਾਂ ਓਹ ਗੱਲ ਬਾਤ ਅਰ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਿਆ ਗਿਆ 16ਪਰ ਉਨ੍ਹਾਂ ਦੇ ਨੇਤਰ ਬੰਦ ਕੀਤੇ ਗਏ ਸਨ ਭਈ ਉਹ ਨੂੰ ਨਾ ਸਿਆਣਨ 17ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋ? ਤਾਂ ਓਹ ਉਦਾਸ ਹੋ ਕੇ ਖਲੋ ਗਏ 18ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂ? 19ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂ? ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ 20ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ 21ਪਰ ਸਾਨੂੰ ਇਹ ਆਸ ਸੀ ਭਈ ਇਹ ਉਹੋ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇ ਅਰੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਝ ਐਸ ਮਾਜਰੇ ਬੀਤੇ ਨੂੰ ਅੱਜ ਤੀਆ ਦਿਨ ਹੋ ਗਿਆ ਹੈ 22ਪਰ ਸਾਡੇ ਵਿੱਚੋਂ ਕਈਆਂ ਤੀਵੀਆਂ ਨੇ ਭੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਓਹ ਤੜਕੇ ਕਬਰ ਤੇ ਗਈਆਂ 23ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ! 24ਅਤੇ ਸਾਡੇ ਨਾਲ ਦਿਆਂ ਵਿੱਚੋਂ ਕਈਕੁ ਕਬਰ ਉੱਤੇ ਗਏ ਅਰ ਜਿਹੋ ਜਿਹਾ ਤੀਵੀਆਂ ਨੇ ਕਿਹਾ ਸੀ ਤਿਹੋ ਜਿਹਾ ਪਾਇਆ ਪਰ ਉਸ ਨੂੰ ਨਾ ਡਿਠਾ 25ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਰ ਨਬੀਆਂ ਦਿਆਂ ਸਾਰਿਆ ਬਚਨਾਂ ਉੱਤੇ ਪਰਤੀਤ ਕਰਨ ਵਿੱਚ ਢਿੱਲਿਓ! 26ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇ? 27ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ 28ਉਹ ਪਿੰਡ ਨੇੜੇ ਆਇਆ ਜਿੱਥੇ ਜਾਂਦੇ ਸਨ ਅਰ ਉਸ ਨੇ ਅੱਗੇ ਵਧਨ ਨੂੰ ਕੀਤਾ 29ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ 30ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ 31ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ
ਯੂਹੰਨਾ 21
ਆਖਰੀ ਦਰਸ਼ਣ
1ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ 2ਸ਼ਮਊਨ ਪਤਰਸ ਅਰ ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ ਅਰ ਨਥਾਨਿਏਲ ਜੋ ਗਲੀਲ ਦੇ ਕਾਨਾ ਦਾ ਸੀ ਅਰ ਜ਼ਬਦੀ ਦੇ ਪੁੱਤ੍ਰ ਅਤੇ ਉਹ ਦੇ ਚੇਲਿਆਂ ਵਿੱਚੋਂ ਹੋਰ ਦੋ ਇਕੱਠੇ ਸਨ 3ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ 4ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਆ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ 5ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਹੇ ਜੁਆਨੋ, ਤੁਸਾਂ ਖਾਣ ਨੂੰ ਕੁਝ ਫੜਿਆ? ਉਨ੍ਹਾਂ ਨੇ ਉੱਤਰ ਦਿੱਤਾ, ਨਹੀਂ 6ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾ? ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ
ਮੱਤੀ 13
; 10 ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ? 11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ
Kishti drishtant hai salib di
Sajje hath is lai
Kyu jo likha hai
ਇਬਰਾਨੀਆਂ ਨੂੰ 10
; 12 ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।।
47ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ 48ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ
ਲੂਕਾ 16
; 16 ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ । ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ
ਯੂਹੰਨਾ 3
; 5 ਯਿਸੂ ਨੇ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਜਲ ਅਰ ਆਤਮਾ ਤੋਂ ਨਾ ਜੰਮੇ ਤਾਂ ਪਰਮੇਸ਼ੁਰ ਦੇ ਰਾਜ ਵਿੱਚ ਵੜ ਨਹੀਂ ਸੱਕਦਾ
੧ ਕੁਰਿੰਥੀਆਂ ਨੂੰ 6
; 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, 10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ
੧ ਕੁਰਿੰਥੀਆਂ ਨੂੰ 4
; 20 ਪਰਮੇਸ਼ੁਰ ਦਾ ਰਾਜ ਗੱਲਾਂ ਦੇ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 1
; 5 ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ
ਲੂਕਾ 18
; 24 ਯਿਸੂ ਨੇ ਉਹ ਨੂੰ ਵੇਖ ਕੇ ਆਖਿਆ ਕਿ ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
ਮਰਕੁਸ 10
; 25 ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ
ਲੂਕਾ 6
; 20 ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,-
ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ
ਦਾ ਰਾਜ ਤੁਹਾਡਾ ਹੈ।
ਯੂਹੰਨਾ 18
; 36 ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ
1 ਥੱਸਲੁਨੀਕੀਆਂ ਨੂੰ 2
; 12 ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।।
੧ ਕੁਰਿੰਥੀਆਂ ਨੂੰ 15
; 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਿਕਾਰੀ ਹੁੰਦਾ ਹੈ
ਰੋਮੀਆਂ ਨੂੰ 14
; 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ
ਮਰਕੁਸ 10
; 14 ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
ਅਫ਼ਸੀਆਂ ਨੂੰ 5
; 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ
ਗਲਾਤੀਆਂ ਨੂੰ 5
; 21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ
ਲੂਕਾ 12
; 31 ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
Comments
Post a Comment