ਮੱਤੀ 6
; 19ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ 20ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ 21ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ
'ਪਰ
ਤੁਸੀਂ ਪਹਿਲਾਂ ਉਹ ਦੇ ਰਾਜ
ਅਤੇ ਉਹ ਦੇ ਧਰਮ
ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ
ਵੀ ਦਿੱਤੀਆਂ ਜਾਣਗੀਆਂ '
ਮੱਤੀ
6:33
https://www.bible.com/bible/1687/MAT.6.33
'ਪਰਾਈਆਂ
ਕੌਮਾਂ ਦੇ ਲੋਕ ਤਾਂ
ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ
ਪਿਤਾ ਜਾਣਦਾ ਹੈ ਜੋ ਤੁਹਾਨੂੰ
ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ
'
ਮੱਤੀ
6:32
https://www.bible.com/bible/1687/MAT.6.32
'ਸੋ
ਤੁਸੀਂ ਚਿੰਤਾ ਕਰ ਕੇ ਇਹ
ਨਾ ਕਹੋ ਭਈ ਕੀ ਖਾਵਾਂਗੇ?
ਯਾ ਕੀ ਪੀਵਾਂਗੇ? ਯਾ
ਕੀ ਪਹਿਨਾਂਗੇ? '
ਮੱਤੀ
6:31
https://www.bible.com/bible/1687/MAT.6.31
27ਅਤੇ ਤੁਹਾਡੇ ਵਿੱਚੋਂ ਓਹ ਕਿਹੜਾ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਨੂੰ ਇੱਕ ਪਲ ਵਧਾ ਸੱਕਦਾ ਹੈ? 28ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ? ਜੰਗਲੀ ਸੋਸਨਾਂ ਨੂੰ ਵੇਖੋ ਜੋ ਉਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ? 29ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ 30ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
ਮੱਤੀ 3
; ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ 17ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।
ਮੱਤੀ 4
ਪ੍ਰਭੁ ਦਾ ਪਰਤਾਇਆ ਜਾਣਾ ਅਤੇ ਸੇਵਾ ਦਾ ਅਰੰਭ
1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ 2ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ
ਮੱਤੀ 4
; 8ਫੇਰ ਸ਼ਤਾਨ ਉਹ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਜਲੌ ਉਹ ਨੂੰ ਵਿਖਾਇਆ 9ਅਤੇ ਉਹ ਨੂੰ ਕਿਹਾ, ਜੇ ਤੂੰ ਨਿਉਂ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸੱਭੋ ਕੁਝ ਮੈਂ ਤੈਨੂੰ ਦੇ ਦਿਆਂਗਾ 10ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ! ਕਿਉਂ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ 11ਤਦ ਸ਼ਤਾਨ ਉਹ ਨੂੰ ਛੱਡ ਗਿਆ ਅਤੇ ਵੇਖੋ ਦੂਤ ਕੋਲ ਆਣ ਕੇ ਉਹ ਦੀ ਟਹਿਲ ਕਰਨ ਲੱਗੇ।।
੨ ਕੁਰਿੰਥੀਆਂ ਨੂੰ 8
; 9ਕਿਉਂਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਭਾਵੇਂ ਉਹ ਧਨੀ ਸੀ ਪਰ ਤੁਹਾਡੇ ਲਈ ਨਿਰਧਨ ਬਣਿਆ ਭਈ ਤੁਸੀਂ ਨਿਰਧਨਤਾਈ ਤੋਂ ਧਨੀ ਹੋ ਜਾਓ
ਰੋਮੀਆਂ ਨੂੰ 8
; 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ
੨ ਕੁਰਿੰਥੀਆਂ ਨੂੰ 9
;
8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ 9ਜਿਵੇਂ ਲਿਖਿਆ ਹੋਇਆ ਹੈ –
ਉਹ ਨੇ ਖਿੰਡਾਇਆ,
ਕੰਗਾਲਾਂ ਨੂੰ ਦਿੱਤਾ,
ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।।
ਯੂਹੰਨਾ 18
; 35ਪਿਲਾਤੁਸ ਨੇ ਅੱਗੋਂ ਕਿਹਾ, ਭਲਾ, ਮੈਂ ਯਹੂਦੀ ਹਾਂ? ਤੇਰੀ ਹੀ ਕੌਮ ਅਤੇ ਪਰਧਾਨ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੈਂ ਕੀ ਕੀਤਾ? 36ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ 37ਅੱਗੋਂ ਪਿਲਾਤੁਸ ਨੇ ਉਹ ਨੂੰ ਆਖਿਆ, ਤਾਂ ਫੇਰ ਤੂੰ ਪਾਤਸ਼ਾਹ ਹੈਂ? ਯਿਸੂ ਨੇ ਉੱਤਰ ਦਿੱਤਾ, ਸਤ ਬਚਨ, ਮੈਂ ਪਾਤਸ਼ਾਹ ਹੀ ਹਾਂ । ਮੈਂ ਇਸ ਲਈ ਜਨਮ ਧਾਰਿਆ ਅਤੇ ਇਸੇ ਲਈ ਜਗਤ ਵਿੱਚ ਆਇਆ ਹਾਂ ਭਈ ਸਚਿਆਈ ਉੱਤੇ ਸਾਖੀ ਦਿਆਂ । ਹਰੇਕ ਜੋ ਸਚਿਆਈ ਦਾ ਹੈ ਮੇਰਾ ਬਚਨ ਸੁਣਦਾ ਹੈ
ਅਮਸਾਲ 13:11
·
ਐਵੇਂ ਕਿਵੇਂ ਦਾ ਧਨ ਘਟ ਜਾਵੇਗ, ਪਰ ਮਿਹਨਤ ਦਾ ਧਨ ਵਧ ਜਾਵੇਗਾ।
ਅਫ਼ਸੀਆਂ 1:18
·
ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ
·
ਫ਼ਸੀਆਂ 2:7
·
ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ
ਅਫ਼ਸੀਆਂ 3:14
·
ਇਸ ਕਾਰਨ ਮੈਂ ਉਸ ਪਿਤਾ ਦੇ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ
ਅਫ਼ਸੀਆਂ 3:15
·
ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ
ਅਫ਼ਸੀਆਂ
3:16
·
ਭਈ
ਉਹ ਆਪਣੇ ਪਰਤਾਪ ਦੇ ਧਨ ਅਨੁਸਾਰ
ਤੁਹਾਨੂੰ ਇਹ ਦਾਨ ਕਰੇ
ਜੋ ਤੁਸੀਂ ਉਹ ਦੇ ਆਤਮਾ
ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ
ਅਫ਼ਸੀਆਂ 3:17
·
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ
ਅਫ਼ਸੀਆਂ 3:18
·
ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ
ਅਫ਼ਸੀਆਂ 3:19
·
ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।
·
ਅਫ਼ਸੀਆਂ 2:4
·
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ
੧ ਕੁਰਿੰਥੀਆਂ 1:5
·
ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ।
ਅਫ਼ਸੀਆਂ 3:8
·
ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ
ਅਫ਼ਸੀਆਂ 1:7
·
ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ
ਰੋਮੀਆਂ 2:4
·
ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ tauba ਦੇ ਰਾਹ ਪਾਉਂਦੀ ਹੈॽ
ਰੋਮੀਆਂ 11:33
·
ਵਾਹ, ਪਰਮੇਸ਼ੁਰ ਦਾ ਧਨ ਅਤੇ ਬੁੱਧ ਅਤੇ ਗਿਆਨ ਕੇਡਾ ਡੂੰਘਾ ਹੈ! ਉਹ ਦੇ ਨਿਆਉਂ ਕੇਡੇ ਅਣ ਲੱਭ ਹਨ ਅਤੇ ਉਹ ਦੇ ਰਾਹ ਕੇਡੇ ਬੇਖੋਜ ਹਨ!
ਫ਼ਿਲਿੱਪੀਆਂ 4:19
·
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ
ਰੋਮੀਆਂ 9:23
·
ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਪਰਤਾਪ ਦੇ ਲਈ ਤਿਆਰ ਕੀਤਾ ਸੀ ਆਪਣੇ ਪਰਤਾਪ ਦਾ ਧਨ ਪਰਗਟ ਕਰੇ
ਲੋਕਾ 16:9
·
ਮੈਂ ਤੁਹਾਨੂੰ ਆਖਦਾ ਹਾਂ ਭਈ ਕੁਧਰਮ ਦੀ ਮਾਯਾ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦੀ ਰਹੇ ਓਹ ਤੁਹਾਨੂੰ ਸਦੀਵਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ
·
·
Comments
Post a Comment