Shalom masih yesu vich aap sabh di salamati hove
Yesu Masih vich wishwash to dharmikta da arth
ਇਬਰਾਨੀਆਂ ਨੂੰ 11
ਨਿਹਚਾ ਦੇ ਸੂਰਬੀਰ
1ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ 2ਅਤੇ ਇਸੇ ਵਿਖੇ ਬਜ਼ੁਰਗਾਂ ਦੇ ਲਈ ਸਾਖੀ ਦਿੱਤੀ ਗਈ 3ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
ਯੂਹੰਨਾ 6
; 28ਤਾਂ ਉਨ੍ਹਾਂ ਉਸ ਨੂੰ ਆਖਿਆ ਕਿ ਪਰਮੇਸ਼ੁਰ ਦੇ ਕੰਮ ਕਰਨ ਨੂੰ ਅਸੀਂ ਕੀ ਕਰੀਏ? 29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ
ਰੋਮੀਆਂ ਨੂੰ 10
; 6ਪਰ ਉਹ ਧਰਮ ਜੋ ਨਿਹਚਾ ਤੋਂ ਹੈ ਇਉਂ ਕਹਿੰਦਾ ਹੈ ਭਈ ਆਪਣੇ ਚਿੱਤ ਵਿੱਚ ਇਹ ਨਾ ਆਖ ਜੋ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ? 7ਯਾ ਅਥਾਹ ਕੁੰਡ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ? 8ਪਰ ਕੀ ਆਖਦਾ ਹੈ? ਬਾਣੀ ਤੇਰੇ ਕੋਲ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ। ਇਹ ਤਾਂ ਓਸ ਨਿਹਚਾ ਦੀ ਬਾਣੀ ਹੈ ਜਿਹ ਦਾ ਅਸੀਂ ਪਰਚਾਰ ਕਰਦੇ ਹਾਂ 9ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ 10ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ 11ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ
੨ ਕੁਰਿੰਥੀਆਂ ਨੂੰ 6
ਸੇਵਕਾਈ ਦੇ ਕਸ਼ਟ । ਬੇਪਰਤੀਤਿਆਂ ਤੋਂ ਅੱਡ ਹੋਣਾ
1ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ 2ਕਿਉਂ ਜੋ ਉਹ ਆਖਦਾ ਹੈ ਭਈ
ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ
ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।।
ਵੇਖੋ,
ਹੁਣ ਹੀ ਮਨ ਭਾਉਂਦਾ ਸਮਾ ਹੈ,
ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ !
ਰੋਮੀਆਂ ਨੂੰ 1:17 (PUNOVBSI)
ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।।
੨ ਕੁਰਿੰਥੀਆਂ ਨੂੰ 4:13 (PUNOVBSI)
ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
ਗਲਾਤੀਆਂ ਨੂੰ 3
; 6ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ 7ਸੋ ਜਾਣ ਛੱਡੋ ਭਈ ਜਿਹੜੇ ਪਰਤੀਤ ਵਾਲੇ ਹਨ ਓਹੋ ਅਬਰਾਹਾਮ ਦੇ ਪੁੱਤ੍ਰ ਹਨ 8ਅਤੇ ਧਰਮ ਪੁਸਤਕ ਨੇ ਅੱਗਿਓਂ ਇਹ ਵੇਖ ਕੇ ਭਈ ਪਰਮੇਸ਼ੁਰ ਪਰਾਈਆਂ ਕੋਮਾਂ ਨੂੰ ਨਿਹਚਾ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਅੱਗੋ ਹੀ ਇਹ ਖੁਸ਼ ਖਬਰੀ ਸੁਣਾਈ ਭਈ ਸਭ ਕੌਮਾਂ ਤੇਰੇ ਵਿੱਚ ਮੁਬਾਰਕ ਹੋਣਗੀਆਂ 9ਸੋ ਜਿਹੜੇ ਨਿਹਚਾ ਵਾਲੇ ਹਨ ਓਹ ਨਿਹਚਾਵਾਨ ਅਬਰਾਹਾਮ ਦੇ ਨਾਲ ਮੁਬਾਰਕ ਹਨ 10ਕਿਉਂਕਿ ਜਿੰਨੇ ਸ਼ਰਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਓਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਦੇ ਕਰਨ ਵਿੱਚ ਜਿਹੜੀਆਂ ਸ਼ਰਾ ਦੇ ਪੁਸਤਕ ਵਿੱਚ ਲਿਖੀਆ ਹਨ ਲੱਗਾ ਨਹੀਂ ਰਹਿੰਦਾ 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ 12ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ 13ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ 14ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।
ਯੂਹੰਨਾ 14
; 26ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ 27ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ
ਯੂਹੰਨਾ 6
; ਯੂਹੰਨਾ 6
63ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ 6
Comments
Post a Comment