Shalom
to all of body of Christ to aaj ka kalam hai
ਪਿਆਰ ਹੀ ਪਵਿੱਤਰ ਆਤਮਾ ਦੀ ਪਹਿਚਾਣ ਹੈ
To
ek masih jab mashi hune ka dawa karta hai
Or agar usmen prem nahi to wuh sirf dawedar hi
masih nahi,,
Agar
koi masih hune ke bawzood pavitar atma ka dawa karta hai
Or
wuh prem nhi rakhta to wuh paviter atma ka sirf dawe dar hai
Usmen
pavitar atman hi nahi
To
pehle hum kalam men se ye sikhe ge ki ruh l quds ke dawara prem hai kya
1 Yúhanná 3
10ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ
ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ
ਹੈ।
ਇੱਕ ਦੂਸਰੇ ਨਾਲ ਪਿਆਰ ਕਰੋ
11ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ
ਇੱਕ ਦੂਜੇ ਨਾਲ ਪਿਆਰ ਰੱਖੀਏ। 12ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
13ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ। 14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ
ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ
ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। 15ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ
ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। 16ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ
ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। 17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ
ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? 18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ
ਕਰੀਏ।
ਪਰਮੇਸ਼ੁਰ ਦੇ ਸਨਮੁਖ ਹਿੰਮਤ
19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ
ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ। 20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ। 21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ
ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ
ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ
ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।
Prem
ruh ka pehla phal hai .,,
Likha
hai
'ਹਰੇਕ ਰੁੱਖ ਆਪਣੇ ਫਲਾਂ ਤੋਂ
ਪਛਾਣਿਆਂ ਜਾਂਦਾ ਹੈ।
ਲੂਕਾ 6:44
https://www.bible.com/bible/1884/LUK.6.44
Yúhanná 4
'ਪਰਮੇਸ਼ੁਰ ਆਤਮਾ ਹੈ,
ਯੂਹੰਨਾ 4:24
https://www.bible.com/bible/1884/JHN.4. 1 ਯੂਹੰਨਾ 5
; 7ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ
ਹੈ, ਕਿਉਂ ਜੋ ਆਤਮਾ ਸਚਿਆਈ ਹੈ।
26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ।
ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ
ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ
ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
1 Yúhanná 4
; 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ
ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ
ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ
ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। 17ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ
ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ
ਅਸੀਂ ਵੀ ਇਸ ਸੰਸਾਰ ਵਿੱਚ ਹਾਂ।
ਉਤ 3
‘; 9ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ
ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? 10ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ
ਡਰ ਗਿਆ
1 Yúhanná 4
; 18ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ
ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ
ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ
ਹੈ। 19ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ
ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
Galatíoṉ 5
; 22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ
ਕੋਈ ਬਿਵਸਥਾ ਨਹੀਂ ਹੈ।
1 Kurinthíoṉ 13
; 4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ।
ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ
ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ
ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ
ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
Yúhanná 6:63
'ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ
ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ
ਵਿੱਚ ਪਾਇਆ ਹੋਇਆ ਹੈ। '
12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ
ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ
ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ
ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਰੋਮੀਆਂ 5:5 ਇਸ ਲਈ ਜੋ ਪਰਮੇਸ਼ੁਰ ਦਾ ਪਿਆਰ
ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। 7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ
ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। 8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ
ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ
ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ
ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। 10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ
ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ
ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। 11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ
ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ
ਅਭਮਾਨ ਕਰਦੇ ਹਾਂ।
Yúhanná 14
26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ
ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।” 27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ।
ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ।
Yúhanná
14:23 (URDR55)
23ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ
ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ
ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
ਯੂਹੰਨਾ 6
; 63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ
ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
22ਤੁਸੀਂ ਜੋ ਸੱਚ ਦੇ ਅਧੀਨ ਹੋ ਕੇ
ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ
ਗੂੜ੍ਹਾ ਪਿਆਰ ਰੱਖੋ। 23ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ
ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ
ਜੋ ਜਿਉਂਦਾ ਅਤੇ ਸਥਿਰ ਹੈ।
ਮੱਤੀ 5
; 43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ
ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ
ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ
ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ
ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
32ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ
ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ
ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ
ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ
ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ
ਕਿਰਪਾਲੂ ਹੈ। 36ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ
ਦਿਆਲੂ ਹੈ।
Lúqá
6:35
; 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ
ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ
ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ
ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ
ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। 17ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ
ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ
ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
2 ਤਿਮੋਥਿ 1
; 7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ
ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
Matí
5:9 (URDR55)
ਮੱਤੀ 5
; 9 ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,
ਕਿਉਂ ਜੋ ਉਹ ਪਰਮੇਸ਼ੁਰ ਦੇ
ਪੁੱਤਰ ਅਖਵਾਉਣਗੇ।
ਅਫ਼ਸੀਆਂ 2
; 11ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ
ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ
ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ! 12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ
ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ
ਪਰਮੇਸ਼ੁਰ ਤੋਂ ਰਹਿਤ ਸੀ! 13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ
ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ
ਗਏ ਹੋ! 14ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ
ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! 15ਅਤੇ ਬਿਵਸਥਾ ਨੂੰ ਬਿਧੀਆਂ ਅਤੇ
ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ
ਮੇਲ-ਮਿਲਾਪ ਕਰਾਇਆ! 16ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ
ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ! 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ
ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ
ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ! 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ
ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ! 19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ
ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ
ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ
ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ
ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
1 Yúhanná 2
3ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ
ਜਾਣਿਆ ਹੈ। 4ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ
ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। 5ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ
ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। 6ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ
ਚੱਲਦਾ ਸੀ ਉਹ ਆਪ ਵੀ ਚੱਲੇ।
Yúhanná
13:34 (URDR55)
34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ।
ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। 35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ
ਹੋ।”
Yúhanná 13:35 (URDR55)
5ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ
ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
Yúhanná 15:9 (URDR55)
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ
ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” 10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ
ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ
ਰਹੋਂਗੇ। 11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ
ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” 12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ
ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ
ਦਿੰਦਾ ਹਾਂ।
15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ
ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ
ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ। 16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ
ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ
ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।” 17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
1
Kurinthíoṉ 8:3 (URDR55)
'ਪਰ ਜੇ ਕੋਈ ਪਰਮੇਸ਼ੁਰ
ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ। '
1 ਕੁਰਿੰਥੀ 8:3
Yúhanná
14:21 (URDR55)
ਯੂਹੰਨਾ 14
; 21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ
ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ
ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ
ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ
ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
1
Yúhanná 4:8 (URDR55)
1 ਯੂਹੰਨਾ 4
; 7ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ
ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ
ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। 8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ
ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। 9ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ
ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ
ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ
ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ
ਪਾਪਾਂ ਦਾ ਪ੍ਰਾਸਚਿੱਤ ਹੋਵੇ। 11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ
ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ
ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ
ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ
ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ
ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ
ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ
ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ
ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ
ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ
ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। 17ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ
ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ
ਅਸੀਂ ਵੀ ਇਸ ਸੰਸਾਰ ਵਿੱਚ ਹਾਂ।
20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ
ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ
ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ
ਪਿਆਰ ਕਰ ਹੀ ਨਹੀਂ ਸਕਦਾ। 21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ
ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
1 Yúhanná 2
ਸੰਸਾਰ ਦੇ ਨਾਲ ਪਿਆਰ ਨਾ ਕਰੋ
15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ
ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। 16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। 17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ
ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
1 Yúhanná 3
1 ਯੂਹੰਨਾ 3
1ਵੇਖੋ, ਪਿਤਾ
ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ।
ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
1 Yúhanná 5
1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ
ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ
ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ
ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ
ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ
ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ
ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ
ਅਰਥਾਤ ਸਾਡਾ ਵਿਸ਼ਵਾਸ।
Yahudáh 1
; 20ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ
ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। 21ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ
ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ
ਰਹੋ। 22ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ
ਵਿੱਚ ਪਏ ਹੋਏ ਹਨ, ਦਯਾ ਕਰੋ। 23ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ
ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ
ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ
ਨਾਲ ਦਯਾ ਕਰੋ।
Romíoṉ 13
ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ
8ਇੱਕ ਦੂਜੇ ਨਾਲ ਪਿਆਰ ਕਰਨ
ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ
ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। 9ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ
ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 10ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
ਸਮਾਂ ਨੇੜੇ ਹੈ
11ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ
ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ। 12ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ
ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।
1 Patras
4:8 (URDR55)
8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ
ਲੈਂਦਾ ਹੈ 9
Kulussíoṉ
3:14 (URDR55)
14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ
ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ
ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ
ਤੁਸੀਂ ਧੰਨਵਾਦ ਕਰਿਆ ਕਰੋ।
1
Thissaluníkíoṉ 4:9 (URDR55)
9ਪਰ ਭਾਈਚਾਰੇ ਦੇ ਪਿਆਰ ਦੇ ਬਾਰੇ
ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ
ਪਰਮੇਸ਼ੁਰ ਦੇ ਸਿਖਾਏ ਹੋਏ ਹੋ।
ʻIbrá
Níoṉ 13:1 (URDR55)
ਇਬਰਾਨੀ 13
ਮਸੀਹ ਜੀਵਨ ਦੇ ਨਿਰਦੇਸ਼
1ਭਾਈਚਾਰੇ
ਦਾ ਪਿਆਰ ਬਣਿਆ ਰਹੇ।
Ifisíoṉ
5:2 (URDR55)
ਅਫ਼ਸੀਆਂ 5
ਚਾਨਣ ਦੀ ਸੰਤਾਨ ਬਣੋ
1ਸੋ
ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। 2ਅਤੇ
ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ
ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ
ਦਿੱਤਾ।
ʻIbrá
Níoṉ 10:24 (URDR55)
24ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ
ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
1 Patras
2:17 (URDR55)
17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ,
1 Patras
3:8 (URDR55)
8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ 9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ
ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ
ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ 10ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ
ਤੋਂ ਰੋਕ ਲਵੇ 11ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ
ਪਿੱਛਾ ਕਰੇ
2
Thissaluníkíoṉ 3:5 (URDR55)
5ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ
ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
Ifisíoṉ
4:2 (URDR55)
ਅਫ਼ਸੀਆਂ 4
ਮਸੀਹ ਦੀ ਦੇ ਵਿੱਚ ਏਕਤਾ
1ਉਪਰੰਤ
ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ
ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2ਅਰਥਾਤ ਪੂਰਨ
ਅਧੀਨਗੀ, ਨਰਮਾਈ, ਅਤੇ
ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3ਅਤੇ
ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! 4ਇੱਕੋ
ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! 5ਇੱਕੋ
ਪ੍ਰਭੂ, ਇੱਕ ਵਿਸ਼ਵਾਸ, ਇੱਕੋ
ਬਪਤਿਸਮਾ ਹੈ। 6ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ
ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ! 7ਪਰ
ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!
ਮਸੀਹ ਦਾ ਪਿਆਰ
14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ
ਨਿਵਾਉਂਦਾ ਹਾਂ! 15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ
ਹੈ! 16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ
ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ
ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ
ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ
ਭਰਪੂਰ ਹੋ ਜਾਓ l 20ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ
ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! 21ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
Comments
Post a Comment